ਜ਼ਿਲ੍ਹਾ ਪ੍ਰਸ਼ਾਸਨ ਵਲੋਂ ਯੂਕਰੇਨ ਵਿਚ ਫਸੇ ਤਰਨ ਤਾਰਨ ਜ਼ਿਲ੍ਹੇ ਦੇ ਵਿਦਿਆਰਥੀਆਂ/ਵਿਅਕਤੀਆਂ ਲਈ ਹੈੱਲਪਲਾਈਨ ਨੰਬਰ ਜਾਰੀ
ਜ਼ਿਲ੍ਹਾ ਪ੍ਰਸ਼ਾਸਨ ਵਲੋਂ ਯੂਕਰੇਨ ਵਿਚ ਫਸੇ ਤਰਨ ਤਾਰਨ ਜ਼ਿਲ੍ਹੇ ਦੇ ਵਿਦਿਆਰਥੀਆਂ/ਵਿਅਕਤੀਆਂ ਲਈ ਹੈੱਲਪਲਾਈਨ ਨੰਬਰ ਜਾਰੀ - ਹੈਲਪਲਾਈਨ ਨੰਬਰ 97793-56810 ’ਤੇ ਦਿੱਤੀ ਜਾ ਸਕਦੀ ਹੈ ਜਾਣਕਾਰੀ

ਤਰਨ ਤਾਰਨ -25 ਫਰਵਰੀ ( ਪੰਜਾਬ ਸਿੰਘ ਧਾਮੀ )
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਤੋਂ ਯੂਕਰੇਨ ਵਿਖੇ ਪੜ੍ਹਾਈ ਕਰਨ ਲਈ ਗਏ ਵਿਦਿਆਰਥੀਆਂ ਜਾਂ ਕਿਸੇ ਹੋਰ ਕੰਮ ਲਈ ਗਏ ਵਿਅਕਤੀਆਂ ਸਬੰਧੀ ਸੂਚਨਾ ਇਕੱਠੀ ਕਰਨ ਲਈ ਜ਼ਿਲਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਹੈੱਲਪਲਾਈਨ ਨੰਬਰ 97793-56810 ਜਾਰੀ ਕੀਤਾ ਗਿਆ ਹੈ, ਤਾਂ ਜੋ ਯੂਕਰੇਨ ਉੱਥੇ ਫਸੇ ਜ਼ਿਲਾ ਤਰਨ ਤਾਰਨ ਨਾਲ ਸਬੰਧਿਤ ਵਿਦਿਆਰਥੀਆਂ/ਵਿਅਕਤੀਆਂ ਦੀ ਜਾਣਕਾਰੀ ਇਕੱਠੀ ਕੀਤੀ ਜਾ ਸਕੇ ਅਤੇ ਰਾਜ ਸਰਕਾਰ ਦੇ ਰਾਹੀਂ ਸਬੰਧਤ ਅਧਿਕਾਰੀਆਂ ਨੂੰ ਮੁਹੱਈਆ ਕੀਤੀ ਜਾ ਸਕੇ।
ਉਨਾਂ ਦੱਸਿਆ ਕਿ ਜ਼ਿਲੇ ਨਾਲ ਸਬੰਧਤ ਜਿਹੜੇ ਵਿਅਕਤੀਆਂ ਦੇ ਪਰਿਵਾਰਕ ਮੈਂਬਰ ਯੂਕਰੇਨ ਫਸੇ ਹਨ, ਉਹ ਤੁਰੰਤ ਸੂਚਨਾ ਮੁਹੱਈਆ ਕਰਵਾਉਣ ਅਤੇ ਇਹ ਸੂਚਨਾ ਵਿਚ ਯੂਕਰੇਨ ਗਏ ਵਿਅਕਤੀ/ਵਿਦਿਆਰਥੀ ਦਾ ਨਾਂਅ, ਪਿਤਾ ਦਾ ਨਾਂਅ, ਪਾਸਪੋਰਟ ਨੰਬਰ, ਕਾਲਜ ਜਾਂ ਯੂਨੀਵਰਸਿਟੀ, ਯੂਕੇਰਨ ਵਿੱਚ ਉਨਾਂ ਦੀ ਰਿਹਾਇਸ਼ ਦਾ ਪਤਾ ਆਦਿ ਸਮੇਤ ਵੱਧ ਤੋਂ ਵੱਧ ਜਾਣਕਾਰੀ ਸਾਂਝੀ ਕੀਤੀ ਜਾਵੇ ਤਾਂ ਜੋ ਉਹਨਾਂ ਦੀ ਸੁਰੱਖਿਆ ਵਾਪਸੀ ਯਕੀਨੀ ਬਣਾਈ ਜਾ ਸਕੇ।